ਸ਼ੰਭੂ ਬਾਰਡਰ 'ਤੇ ਲੱਗੇ ਜਾਮ ਕਾਰਨ ਮੁਸਾਫ਼ਿਰਾਂ ਨੂੰ ਆਈਆਂ ਔੜਕਾਂ - jam at shambu border
ਸ਼ੰਭੂ ਬਾਰਡਰ: ਦਿੱਲੀ ਜਾਣ ਲਈ ਕਿਸਾਨ ਜਥੇਬੰਦੀਆਂ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਬੈਰੀਗੇਟ ਤੋੜ ਦਿੱਲੀ ਵੱਲ ਕੂਚ ਕੀਤਾ ਤਾਂ ਉੱਥੇ ਹੀ ਪੰਜ ਕਿਲੋਮੀਟਰ ਲੰਬੇ ਕਾਫਲੇ ਕਾਰਨ ਸਫ਼ਰ ਕਰਨ ਵਾਲੇ ਕਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਉੱਥੇ ਹੀ ਕਾਫ਼ਲੇ ਵਿੱਚ ਸ਼ਾਮਲ ਕੁੱਝ ਨੌਜਵਾਨਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਈਟੀਵੀ ਭਾਰਤ ਨੂੰ ਜਾਣਕਾਰੀ ਦਿੰਦਿਆਂ ਪ੍ਰਵਾਸੀ ਮੁਸਾਫ਼ਰਾਂ ਨੇ ਦੱਸਿਆ ਕਿ ਬੱਸ ਡਰਾਈਵਰ ਨੇ ਰਾਜਪੁਰੇ ਤੋਂ ਉਨ੍ਹਾਂ ਨੂੰ ਸ਼ੰਭੂ ਬਾਰਡਰ ਤੱਕ ਬੱਸ ਵਿੱਚ ਲਿਆਂਦਾ ਅਤੇ ਕਿਸਾਨਾਂ ਦੇ ਕਾਫਲੇ ਕਾਰਨ ਪਿੱਛੇ ਹੀ ਉਤਾਰ ਦਿੱਤਾ ਅਤੇ ਉਨ੍ਹਾਂ ਨੂੰ 2 ਕਿਲੋਮੀਟਰ ਪੈਦਲ ਚੱਲਣਾ ਪਿਆ। ਉੱਥੇ ਹੀ ਕਾਫ਼ਲੇ ਕਾਰਨ ਉਨ੍ਹਾਂ ਨੂੰ ਭਾਰੀ ਸਾਮਾਨ ਚੁੱਕਣ ਵਿੱਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।