ਕਿਸਾਨ ਝੋਨੇ ਦੀ ਫਸਲ ਸਾਫ਼ ਸੁਥਰੀ ਅਤੇ ਸੁੱਕੀ ਲੈ ਕੇ ਆਉਣ: ਕਰਨ ਕੌਰ ਬਰਾੜ
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿੱਚ ਪਹੁੰਚਣ ਵਾਲੇ ਝੋਨੇ ਦੀ ਖਰੀਦ ਦਾ ਉਦਘਾਟਨ ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਵੱਲੋਂ ਕੀਤਾ ਗਿਆ। ਇਸ ਮੌਕੇ ਮੈਡਮ ਕਰਨ ਕੌਰ ਬਰਾੜਾ ਸਾਬਕਾ ਐਮ.ਐਲ.ਏ, ਦੀਵਾਨ ਚੰਦ ਡੀ.ਐਫ.ਐਸ.ਸੀ, ਗੁਰਦੀਪ ਸਿੰਘ ਸਕੱਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਤੇਜਿੰਦਰ ਬਾਂਸਲ ਪ੍ਰਧਾਨ ਕੱਚਾ ਆੜਤੀਆਂ ਐਸੋਸੀਏਸ਼ਨ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਦਾ ਉਦਘਾਟਨ ਕਰਦਿਆਂ ਸਾਰਿਆਂ ਨੂੰ ਵਧਾਈ ਦਿੰਦਿਆਂ ਸਾਰਿਆਂ ਨੂੰ ਆਪਸ 'ਚ ਮਿਲ ਕੇ ਕੰਮ ਕਰਨ ਲਈ ਕਿਹਾ। ਉਹਨਾਂ ਦੱਸਿਆਂ ਕਿ ਝੋਨੇ ਦੀ ਫਸਲ ਖਰੀਦਣ ਲਈ ਅਨਾਜ ਮੰਡੀਆਂ ਵਿੱਚ ਲੋੜੀਦਾ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ, ਅਤੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਝੋਨੇ ਦੀ ਖਰੀਦ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੇ ਐੱਸ.ਡੀ.ਐੱਮ ਦੀ ਸਪੈਸ਼ਲ ਡਿਊਟੀ ਲਗਾਈ ਗਈ ਹੈ।