ਸਰਹੱਦੀ ਖੇਤਰ ਦੀਆਂ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਲੋਕ ਪ੍ਰੇਸ਼ਾਨ
ਪਠਾਨਕੋਟ: ਹਲਕਾ ਭੋਆ ਵਿੱਚ ਭਾਰਤ-ਪਾਕਿ ਸਰਹੱਦੀ ਪਿੰਡਾਂ ਨੂੰ ਜੋੜਨ ਵਾਲੀ ਇਕਲੌਤੀ ਸੜਕ ਜੋ ਕਿ ਮਲਕਪੁਰ ਚੌਂਕ ਤੋਂ ਲੈ ਕੇ ਕਥਲੋਰ ਤੱਕ ਪੁਰੀ ਤਰ੍ਹਾਂ ਟੁੱਟੀ ਪਈ ਹੈ। ਸੜਕ ਦੀ ਹਾਲਤ ਇੰਨ੍ਹੀ ਖਸਤਾ ਹੋ ਚੁੱਕੀ ਹੈ ਕਿ ਸੜਕ ਬਣੀ ਹੋਈ ਕਿਧਰੇ ਨਜ਼ਰ ਨਹੀਂ ਆਉਂਦੀ। ਸਥਾਨਕ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹਰ ਵੇਲੇ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ। ਉੱਥੇ ਹੀ ਸਾਬਕਾ ਵਿਧਾਇਕਾ ਸੀਮਾ ਦੇਵੀ ਨੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਖੋਖਲਾ ਦੱਸਦਿਆ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਆਈ ਹੈ, ਉਦੋਂ ਤੋਂ ਵਿਕਾਸ ਨਾਂ ਦੀ ਕੋਈ ਚੀਜ਼ ਨਹੀਂ ਰਹੀ।