ਭਾਜਪਾ 'ਚ ਸ਼ਾਮਲ ਹੋਣ ਵਾਲਿਆਂ ਦਾ ਲੋਕਾਂ ਵੱਲੋਂ ਬਾਈਕਾਟ - boycott BJP joiners
ਬਰਨਾਲਾ: ਬੀਤੇ ਦਿਨੀਂ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਬਰਨਾਲਾ ਜਿਲ੍ਹੇ ਨਾਲ ਸਬੰਧਤ ਕਈ ਪਿੰਡਾ ਦੇ ਸਰਪੰਚਾਂ ਅਤੇ ਮੋਹਤਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ। ਅੱਜ ਸਵੇਰੇ ਪਿੰਡ ਚੰਨਣਵਾਲ ਦੇ ਮੌਜੂਦਾ ਸਰਪੰਚ ਅਤੇ ਹੋਰ ਬੀਜੇਪੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ ਕਰਦਿਆਂ ਬਾਈਕਾਟ ਕੀਤਾ ਗਿਆ। ਹੁਣ ਹੋਰਾਂ ਪਿੰਡਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਵਾਲੇ ਲੋਕ ਬੀਜੇਪੀ ਤੋਂ ਕਿਨਾਰਾ ਕਰ ਰਹੇ ਹਨ। ਜਿਹਨਾਂ ਵਿੱਚੋਂ ਬਰਨਾਲਾ ਜਿਲ੍ਹੇ ਦੇ ਪਿੰਡ ਪੰਡੋਰੀ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੀਜੀਆਈ ਦਵਾਈ ਲੈਣ ਗਏ ਸਨ। ਜਿਸ ਦੌਰਾਨ ਉਨ੍ਹਾਂ ਨੂੰ ਇਕ ਸਾਥੀ ਨੇ ਫੌਨ ਕਰਕੇ ਬੁਲਾਇਆ ਅਤੇ ਬੀਜੇਪੀ ਦਫ਼ਤਰ ਲਿਜਾ ਕੇ ਧੱਕੇ ਨਾਲ ਸਰੋਪੇ ਪਾ ਦਿੱਤੇ। ਉਹਨਾਂ ਕਿਹਾ ਕਿ ਸਾਡੀ ਬੀਜੇਪੀ ਨਾਲ ਨਾ ਤਾਂ ਵਿਚਾਰਧਾਰਾ ਮਿਲਦੀ ਹੈ ਅਤੇ ਨਾ ਹੀ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਸੀ। ਅਸੀਂ ਕਿਸਾਨੀ ਸੰਘਰਸ਼ ਦੇ ਨਾਲ ਹਾਂ।