ਗੁਰਦਾਸਪੁਰ ਵਿੱਚ ਰੋਸ ਮਾਰਚ ਕਰ ਦੁਕਾਨਾਂ ਕਰਵਾਈਆਂ ਬੰਦ - ਗੁਰਦਾਸਪੁਰ ਵਿੱਚ ਰੋਸ ਮਾਰਚ
ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵੱਲੋਂ ਸੀਏਏ ਤੇ ਐਨਆਰਐਸ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਦੇ ਆਗੂਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਸ਼ਾਂਤੀ ਨਾਲ ਰੋਸ਼ ਪ੍ਰਦਰਸ਼ਨ ਕਰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਰੋਧੀ ਨੀਤੀਆਂ ਬਣਾ ਰਹੀ ਹੈ। ਇਸ ਸੰਬਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਹਿੰਦੂ ਰਾਸ਼ਟਰ ਦਾ ਹਿੱਸਾ ਨਹੀਂ ਬਣੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਇਸ ਦਾ ਵਿਰੋਧ ਕਰਦੀ ਹੈ। ਇਸ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਅਤੇ ਸ਼ਹਿਰ ਵਿੱਚ ਰੋਸ਼ ਮਾਰਚ ਕਰ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ, ਕਿ ਉਹ ਇਸ ਬੰਦ ਦਾ ਸਮਰਥਣ ਕਰਨ।