ਮੁਲਜ਼ਮ ’ਤੇ ਕਾਰਵਾਈ ਨਾ ਕਰਨ ਨੂੰ ਲੈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ - ਪਿੰਡ ਗਾਗੋਵਾਲ
ਮਾਨਸਾ: ਪਿੰਡ ਗਾਗੋਵਾਲ ’ਚ 25 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਪ੍ਰੇਮ ਸਬੰਧਾਂ ਦੇ ਚਲਦੇ ਜ਼ਹਿਰ ਖਾਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਮਗਰੋਂ ਪੀੜਤ ਪਰਿਵਾਰ ਨੇ ਥਾਣੇ ਦਾ ਘਿਰਾਓ ਕਰ ਮੁਲਜ਼ਮਾਂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਜਸਵੀਰ ਸਿੰਘ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੁੱਬੇ ਦੀ ਰਹਿਣ ਵਾਲੀ ਕੁੜੀ ਨਾਲ ਪ੍ਰੇਮ ਸਬੰਧ ਸਨ ਜਿਸ ਕਾਰਨ ਉਹ ਲੜਕੀ ਉਸ ਨੂੰ ਬਲੈਕਮੇਲ ਤੇ ਤੰਗ ਪਰੇਸ਼ਾਨ ਕਰਦੀ ਸੀ। ਪੀੜਤ ਪਰਿਵਾਰ ਨੇ ਕਿਹਾ ਕਿ ਲੜਕੀ ਪਹਿਲਾਂ ਸਾਡੇ ਲੜਕੇ ਤੋਂ ਪੈਸੇ ਲੈਕੇ ਵੀ ਖਾ ਚੁੱਕੀ ਹੈ ਜਿਸ ਤੋਂ ਤੰਗ ਆ ਉਸ ਨੇ ਖੁਦਕੁਸ਼ੀ ਕਰ ਲਈ। ਫਿਲਹਾਲ ਉਧਰ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕਰਨ ਉਪਰੰਤ ਹੀ ਪਰਚਾ ਦਰਜ ਕੀਤਾ ਜਾਵੇਗਾ।