ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਕੱਢਿਆ - ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਕੱਢਿਆ
ਅੰਮ੍ਰਿਤਸਰ: ਸਾਹਿਬ-ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੀਫ਼ ਖਾਲਸਾ ਦੀਵਾਨ ਵੱਲੋਂ ਇੱਕ ਨਗਰ ਕੀਰਤਨ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀ.ਟੀ.ਰੋਡ ਤੋਂ ਆਰੰਭ ਕਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਕੀਤਾ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿਚ ਚੀਫ਼ ਖਾਲਸਾ ਦੀਵਾਨ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਸਟਾਫ਼ ਨੇ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਬਾਰਿਸ਼ ਤੇਜ਼ ਹੋਣਦੇ ਬਾਵਜੂਦ ਵੀ ਸ਼ਰਧਾਲੂਆਂ ਨੇ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਸਮੂਹ ਮੈਂਬਰਾਂ ਵੱਲੋਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਗਈ। ਇਥੇ ਮੌਕੇ ਆਇਆ ਹੋਇਆ ਸੰਗਤਾਂ ਨੂੰ ਲੰਗਰ ਵੀ ਛਕਾਇਆ ਗਿਆ।