ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਹਾਈ ਕੋਰਟ 'ਚ ਪਾਈ ਗਈ ਪਟੀਸ਼ਨ - maur mandi bomb blast
ਚੰਡੀਗੜ੍ਹ: ਮੌੜ ਮੰਡੀ ਬੰਬ ਧਮਾਕੇ ਦਾ ਮਾਮਲਾ ਇੱਕ ਵਾਰ ਫ਼ਿਰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹੁੰਚਿਆ ਹੈ। ਇਸ ਸਬੰਧੀ ਕੋਰਟ ਵਿੱਚ ਗੁਰਜੀਤ ਸਿੰਘ ਪਾਤੜਾਂ ਵੱਲੋਂ ਕੰਟੈਪਟ ਪਟੀਸ਼ਨ ਪਾਈ ਗਈ ਹੈ, ਕਿਉਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਮਾਮਲੇ ਦੇ ਦੋਸ਼ੀ ਗੁਰਤੇਜ ਸਿੰਘ, ਅਵਤਾਰ ਸਿੰਘ ਅਤੇ ਅਮਰੀਕ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ। ਪਟੀਸ਼ਨ ਕਰਤਾ ਦੇ ਵਕੀਲ ਮਹਿੰਦਰ ਜੋਸ਼ੀ ਨੇ ਕਿਹਾ ਕਿ ਪੁਲਿਸ ਹਾਈ ਕੋਰਟ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੀ ਹੈ।