328 ਸਰੂਪਾਂ ਦੀ ਜਾਂਚ ਲਈ ਐੱਸਜੀਪੀਸੀ ਖ਼ਿਲਾਫ਼ ਪਟੀਸ਼ਨ ਦਾਇਰ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 328 ਸਰੂਪਾਂ ਨੂੰ ਲੈ ਕੇ ਕਈ ਵਾਰ ਸਵਾਲ ਪੁੱਛੇ ਜਾ ਚੁੱਕੇ ਹਨ ਪਰ ਕਮੇਟੀ ਵੱਲੋਂ ਕੋਈ ਵੀ ਜਵਾਬ ਨਾ ਮਿਲਣ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਸਿੱਖ ਜੁਡਿਸ਼ਲ ਵਿੱਚ 328 ਸਰੂਪਾਂ ਦੇ ਮਾਮਲੇ ਵਿੱਚ ਇੱਕ ਪਟੀਸ਼ਨ ਦਾਖਲ ਕਰਵਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਕਿਹਾ ਕਿ ਐੱਸਜੀਪੀਸੀ ਸਾਨੂੰ ਕੋਈ ਰਾਹ ਨਹੀਂ ਦੇ ਰਹੀ ਹੈ ਜਿਸ ਤੋਂ ਮਗਰੋਂ ਸਾਨੂੰ ਅਦਾਲਤ ਦਾ ਬੂਹਾ ਖੜਕਾਉਣਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਲੋਕ ਬੇਅਦਬੀ ਮਾਮਲੇ ’ਚ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਮੁਲਜ਼ਮਾਂ ਨੂੰ ਬਚਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਸਾਨੂੰ ਹੁਣ ਇਨਸਾਫ ਮਿਲ ਜਾਵੇਗਾ।