ਕੋਰੋਨਾ ਖਿਲਾਫ਼ ਜੰਗ ਵਿੱਚ 8 ਸਾਲ ਦੇ ਬੱਚੇ ਨੇ ਦਿੱਤੀ ਆਪਣੀ ਪੌਕੇਟ ਮਨੀ
ਬਠਿੰਡਾ: ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫ਼ਿਊ ਲੱਗਿਆ ਹੋਇਆ ਹੈ, ਜਿਸ ਕਾਰਨ ਕੁਝ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ। ਇਸ ਦੇ ਤਹਿਤ ਸ਼ਹਿਰ ਦੇ ਪਾਵਰ ਹਾਊਸ ਰੋਡ ਵਿਖੇ ਰਹਿਣ ਵਾਲੇ 8 ਸਾਲ ਦੀ ਪ੍ਰੀਤ ਇੰਦਰ ਸਿੰਘ ਨੇ ਬਠਿੰਡਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੂੰ ਆਪਣੀ ਪੌਕੇਟ ਮਨੀ ਦਿੱਤੀ, ਤਾਂਕਿ ਜ਼ਰੂਰਤਮੰਦ ਲੋਕਾਂ ਨੂੰ ਖਾਣਾ ਕਿਸੇ ਢੰਗ ਨਾਲ ਮੁਹੱਈਆ ਕਰਵਾਇਆ ਜਾ ਸਕੇ। ਬਠਿੰਡਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਪ੍ਰੀਤ ਇੰਦਰ ਜੋ ਕਿ ਆਪਣੀ ਪੌਕੇਟ ਮਨੀ ਪਿਛਲੇ ਕਾਫੀ ਸਮੇਂ ਤੋਂ ਜੋੜਦਾ ਆ ਰਿਹਾ ਸੀ, ਉਸ ਨੇ ਆਪਣੀ ਗੋਲਕ ਬਠਿੰਡਾ ਦੇ ਐਸਐਸਪੀ ਨੂੰ ਉਨ੍ਹਾਂ ਦੇ ਦਫ਼ਤਰ ਜਾ ਕੇ ਦਿੱਤੀ।