ਪੁਲਿਸ ਦੇ ਹੱਥ ਚੜ੍ਹੇ 2 ਨਸ਼ਾ ਤਸਕਰ - ਅਲੱਗ-ਅਲੱਗ
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਦੇ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕੀ ਫੜੇ ਗਏ ਮੁਲਜ਼ਮ ਪੁਲਿਸ ਦੀ ਗਿਰਫ਼ ਤੋਂ ਬਾਹਰ ਸਨ ਤੇ ਲਗਾਤਾਰ ਹੀ ਪੁਲਿਸ ਵੱਲੋਂ ਇਨ੍ਹਾਂ ਨੂੰ ਫੜਨ ਲਈ ਘਰਾਂ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਸੀ। ਉਹਨਾਂ ਨੇ ਕਿਹਾ ਕਿ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਅਲੱਗ-ਅਲੱਗ ਥਾਣਿਆਂ ਦੀ ਪੁਲਿਸ ਇਨ੍ਹਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਕਰ ਰਹੀ ਸੀ। ਉਹਨਾਂ ਨੇ ਕਿਹਾ ਕਿ ਹੁਣ ਇਨ੍ਹਾਂ ਨੂੰ ਮਾਣਯੋਗ ਕੋਰਟ ਦੇ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਹ ਕਿੱਥੋਂ ਨਸ਼ਾ ਲਿਆ ਕੇ ਸਪਲਾਈ ਕਰਦੇ ਸਨ ਇਹਦੀ ਵੀ ਜਾਂਚ ਕੀਤੀ ਜਾਵੇਗੀ।