ਨਾਜਾਇਜ਼ ਹਥਿਆਰਾਂ ਸਣੇ ਦੋ ਮੁਲਜ਼ਮ ਪੁਲਿਸ ਅੜਿੱਕੇ - illegal weapons
ਜਲੰਧਰ ਪੁਲਿਸ (Police) ਨੇ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ (illegal weapons ) ਨਾਲ ਕਾਬੂ ਕੀਤਾ ਹੈ। ਇਸ ਸਬੰਧ ’ਚ ਡੀਸੀਪੀ ਨੇ ਦੱਸਿਆ ਕਿ 15 ਅਗਸਤ ਦੇ ਕਾਰਨ ਉਨ੍ਹਾਂ ਵੱਲੋਂ ਨਾਕਿਆਂ ਦੀ ਗਿਣਤੀ ਨੂੰ ਵਧਾ ਦਿੱਤੀ ਗਈ ਹੈ। ਇਸੇ ਦੌਰਾਨ ਪੁਲਿਸ ਦੀ ਟੀਮ ਵੱਲੋਂ ਜਦੋਂ ਇੱਕ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਗੱਡੀ ਚੋਂ ਹਥਿਆਰ ਬਰਾਮਦ ਹੋਏ। ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਦੋਵੇਂ ਮੁਲਜ਼ਮ ਹਥਿਆਰ ਯੂਪੀ ਤੋਂ ਲੈ ਕੇ ਆ ਰਹੇ ਸੀ। ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।