ਅਕਾਲੀ ਦਲ ਦੇ ਧਰਨੇ ਨੂੰ ਰੋਕਣ ਲਈ ਪੁਲਿਸ ਨੇ ਮੁੱਲਾਂਪੁਰ ਚੌਕ 'ਤੇ ਕੀਤੀ ਬੈਰੀਕੇਟਿੰਗ - ਬੈਰੀਕੇਟਿੰਗ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਚੰਡੀਗੜ੍ਹ ਵੱਲ ਮਾਰਚ ਕਰ ਰਾਜਪਾਲ ਬੀਪੀ ਬਦਨੌਰ ਨੂੰ ਮੈਮੋਰੰਡਮ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਮੁੱਲਾਂਪੁਰ ਚੌਕ ਵਿਖੇ ਬੈਰੀਕੇਟਿੰਗ ਕਰ ਦਿੱਤੀ ਗਈ ਹੈ। ਪੁਲਿਸ ਫੋਰਸ 'ਤੇ ਮਿਲਟਰੀ ਨੀਮ ਦੱਸਦੇ ਸਣੇ ਵਾਟਰ ਕੈਨਨ ਚੌਂਕ 'ਤੇ ਤਾਇਨਾਤ ਕਰ ਦਿੱਤੇ ਗਏ ਹਨ।