ਲੋਕਾਂ ਨੂੰ ਨਵੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ - coronavirus update in punjab
ਅੰਮ੍ਰਿਤਸਰ: ਕੋਰੋਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਐਸ.ਐਚ.ਓ ਕੱਥੂਨੰਗਲ ਹਿਮਾਂਸ਼ੂ ਭਗਤ ਨੇ ਕਿਹਾ ਕਿ ਵਧੇਰੇਤਰ ਲੋਕ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਸਮੇਂ ਸਿਰ ਦੁਕਾਨਾਂ ਬੰਦ ਕਰ ਰਹੇ ਹਨ ਤੇ ਇਕੱਠ ਨਾ ਕਰਦਿਆਂ ਘਰਾਂ ਵਿੱਚ ਰਹਿ ਰਹੇ ਹਨ, ਪਰ ਕੁਝ ਅਜਿਹੇ ਲੋਕ ਵੀ ਹਨ ਜੋ ਕੋਰੋਨਾ ਮਹਾਂਮਾਰੀ ਨੂੰ ਹਲਕੇ ਵਿੱਚ ਲੈ ਰਹੇ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਜਿਹਨਾਂ ਨੂੰ ਜਾਗਰੂਕ ਕਰਨ ਲਈ ਫਲੈਕ ਮਾਰਚ ਕੱਢਿਆ ਗਿਆ ਹੈ।