ਕਾਰ ਦੀ ਚੈਕਿੰਗ ਕਰ ਰਹੇ ਮੁਲਾਜ਼ਮ ਨੂੰ ਕਾਰ ਸਵਾਰ ਨੇ ਦਰੜਿਆ - 15 ਅਗਸਤ
ਪਟਿਆਲਾ: 15 ਅਗਸਤ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ ਥਾਂ ਨਾਕੇਬੰਦੀ ਕੀਤੀ ਗਈ ਹੈ। ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਲੋਕਾਂ ਵੱਲੋ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ ਅਤੇ ਕਈਆਂ ਵੱਲੋਂ ਕਾਨੂੰਨ ਦੀਆਂ ਧੱਜੀਆਂ ਵੀ ਉਡਾਈਆਂ ਜਾ ਰਹੀਆਂ ਹਨ। ਮਾਮਲਾ ਜਿਲ੍ਹੇ ਦੇ ਲੀਲਾ ਭਵਨ ਦਾ ਹੈ ਜਿੱਥੇ ਚੈਕਿੰਗ ਦੌਰਾਨ ਪੁਲਿਸ ਮੁਲਾਜ਼ਮ ਨੂੰ ਕਾਰ ਸਵਾਰ ਵੱਲੋਂ ਟੱਕਰ ਮਾਰੀ ਗਈ। ਇਸ ਘਟਨਾ ਤੋਂ ਬਾਅਦ ਮੌਕੇ ਤੋਂ ਕਾਰ ਸਵਾਰ ਫਰਾਰ ਹੋ ਗਿਆ। ਜ਼ਖਮੀ ਹਾਲਤ ਚ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਕਤ ਕਾਰ ਸਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Aug 14, 2021, 7:32 PM IST