ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ, ਇੱਕ ਵਿਅਕਤੀ ਕਾਬੂ - ਅੱਗ ਲੱਗਣ ਕਾਰਨ ਮੌਤ
ਜਲੰਧਰ: ਲਾਲ ਬਾਜ਼ਾਰ 'ਚ ਬੀਤੇ ਦਿਨੀਂ ਇੱਕ ਵਿਅਕਤੀ ਸੰਜੀਤ ਕੁਮਾਰ ਜਿਸ ਦੀ ਕਮਰੇ 'ਚ ਅੱਗ ਲੱਗਣ ਕਾਰਨ ਮੌਤ ਹੋ ਗਈ ਸੀ, ਸ਼ੁਰੂਆਤੀ ਜਾਂਚ 'ਚ ਪੁਲਿਸ ਨੂੰ ਹਾਦਸਾ ਲੱਗਿਆ, ਜਿਸ 'ਚ ਪੁਲਿਸ ਵੱਲੋਂ 174 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮੁੜ ਮਾਮਲੇ 'ਚ ਗੰਭੀਰਤਾ ਨਾਲ ਜਾਂਚ ਕੀਤੀ ਗਈ ਤਾਂ ਮਾਮਲਾ ਕਤਲ ਦਾ ਸਾਹਮਣੇ ਆਇਆ, ਜਿਸ 'ਚ ਡੀ.ਸੀ.ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੰਜੀਵ ਕੁਮਾਰ ਦੇ ਦੋਸਤ ਸਚਿਨ ਵੱਲੋਂ ਨਸ਼ੇ ਦੀ ਹਾਲਤ 'ਚ ਉਸ ਦੇ ਬਿਸਤਰ ਨੂੰ ਅੱਗ ਲਗਾ ਦਿੱਤੀ ਗਈ ਸੀ। ਜਿਸ ਕਾਰਨ ਉਸ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ। ਪੁਲਿਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।