‘ਬਰਗਾੜੀ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਕਰ ਰਹੀਆਂ ਨੇ ਡਰਾਮੇ’ - playing tricks
ਮਾਨਸਾ: ਬਰਗਾੜੀ ਮਾਮਲੇ ਦੇ ਕਾਰਨ ਹਰ ਇੱਕ ਸਿੱਖ ਵਿਅਕਤੀ ਦੇ ਹਿਰਦੇ ਵਲੂੰਧਰੇ ਗਏ ਹਨ ਪਰ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ’ਤੇ ਹਾਈ ਕੋਰਟ ਵੱਲੋਂ ਦੁਬਾਰਾ ਜਾਂਚ ਕਰਨ ਦੇ ਆਦੇਸ਼ ਦੇ ਵਿਰੋਧ ’ਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤੇ ਬੋਲਦਿਆਂ ਮਾਨਸਾ ਦੇ ਸਰਗਰਮ ਅਕਾਲੀ ਵਰਕਰ ਸੁਖਪਾਲ ਸਿੰਘ ਗੜੱਦੀ ਨੇ ਕਿਹਾ ਕਿ ਕਾਂਗਰਸ ਮਹਿਜ਼ ਡਰਾਮੇ ਕਰ ਰਹੀ ਹੈ। ਉਨ੍ਹਾਂ ਵੱਲੋਂ ਰਿਪੋਰਟ ਜੋ ਤਿਆਰ ਕਰਵਾਈ ਗਈ ਹੈ ਉਸ ਵਿਚ ਕੋਈ ਸਚਾਈ ਨਹੀਂ ਜੋ ਕਿ ਸਿਰਫ ਅਕਾਲੀ ਦਲ ਨੂੰ ਬਦਨਾਮ ਕਰਨ ਦੇ ਲਈ ਹੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਸਹੀ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਦੁਬਾਰਾ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਨੇ ਪਰ ਕਈ ਸਿਆਸੀ ਪਾਰਟੀਆਂ ਆਪਣੀਆਂ ਰੋਟੀਆਂ ਸੇਕ ਰਹੀਆਂ ਹਨ।