ਬਰਨਾਲਾ: ਨੀਲੇ ਕਾਰਡ ਕੱਟੇ ਜਾਣ 'ਤੇ ਹਲਕਾ ਵਿਧਾਇਕ ਮੀਤ ਹੇਅਰ ਦੀ ਮੰਗ - poor peoples protest
ਗਰੀਬ ਪਰਿਵਾਰਾਂ ਨੂੰ ਸਰਕਾਰ ਵੱਲੋਂ ਲੋਕ ਭਲਾਈ ਸਕੀਮ ਤਹਿਤ ਨੀਲੇ ਕਾਰਡ ਬਣਾ ਕੇ ਕਣਕ ਦਿੱਤੀ ਜਾ ਰਹੀ ਹੈ। ਪਰ ਪਿਛਲੇਂ ਦਿਨੀਂ ਨਗਰ ਕੌਂਸਲ ਬਰਨਾਲਾ ਵੱਲੋਂ ਨੀਲੇ ਕਾਰਡਧਾਰਕਾਂ ਦੀ ਵੈਰੀਫ਼ਿਕੇਸ਼ਨ ਕੀਤੀ ਗਈ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸ਼ਹਿਰ ਵਿਚਲੇ ਕਈ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ। ਇਸ ਕਾਰਨ ਕਾਰਡ ਧਾਰਕ ਪਰਿਵਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜਿੱਥੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਸੀ। ਉੱਥੇ ਹੀ ਲੜੀ ਤਹਿਤ ਹਲਕਾ ਵਿਧਾਇਕ ਮੀਤ ਹੇਅਰ ਨਗਰ ਕੌਂਸ਼ਲ ਬਰਨਾਲਾ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ ਚਾਲੂ ਕਰਨ ਦੀ ਮੰਗ ਕੀਤੀ ਗਈ।