ਸਰਕਾਰ ਦੇ ਹੁਕਮਾਂ ਦੇ ਬਵਜੂਦ ਖੁੱਲ੍ਹਿਆ ਨਿੱਜੀ ਸਕੂਲ - coronavirus update
ਜਲੰਧਰ: ਕੋਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਫੈਲ ਰਹੀ ਹੈ ਜਿਸ ਕਾਰਨ ਸਰਕਾਰ ਨੇ ਸਖਤੀ ਕਰਦੇ ਬਹੁਤ ਸਾਰੇ ਐਲਾਨ ਕੀਤੇ ਹਨ ਉਥੇ ਹੀ ਸਾਰੇ ਸਿੱਖਿਆ ਅਦਾਰੇ ਵੀ ਬੰਦ ਕੀਤੇ ਹੋਏ ਹਨ। ਪਰ ਇਸ ਦੇ ਬਾਵਜੂਦ ਜਲੰਧਰ ’ਚ ਨਿੱਜੀ ਸਕੂਲ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦਾ ਨਜ਼ਰ ਆਇਆ। ਨਿੱਜੀ ਸਕੂਲ ਵਿੱਚ ਬੱਚਿਆਂ ਨੂੰ ਪੇਪਰ ਦੇਣ ਲਈ ਬੁਲਾਇਆ ਗਿਆ, ਪਰ ਹੈਰਾਨੀ ਦੀ ਗੱਲ ਇਹ ਸੀ ਕਿ ਬਹੁਤ ਸਾਰੇ ਵਿਦਿਆਰਥੀਆਂ ਨੇ ਮਾਸਕ ਵੀ ਨਹੀਂ ਪਾਏ ਹੋਏ ਸਨ। ਉਥੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਜਦੋਂ ਇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।