ਫ਼ਰੀਦਕੋਟ ਵਿੱਚ ਪ੍ਰੋਫੈਸਰਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ - ਸਰਕਾਰੀ ਕਾਲਜਾਂ ਦੇ ਪ੍ਰੋਫੈਸਰ
ਪੰਜਾਬ ਭਰ ਵਿੱਚ ਸਰਕਾਰੀ ਕਾਲਜਾਂ ਦੇ ਕੱਚੇ ਰੱਖੇ ਗਏ ਪ੍ਰੋਫੈਸਰਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਫ਼ਰੀਦਕੋਟ ਦੇ ਸਰਕਾਰੀ ਕਾਲਜ ਵਿੱਚ ਵੀ ਦੇਖਣ ਨੂੰ ਮਿਲਿਆ। ਪ੍ਰੋਫੈਸਰਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਕੱਢ ਕੇ ਹੋਰ ਨਵੇਂ ਪ੍ਰੋਫੈਸਰਾਂ ਨੂੰ ਭਰਤੀ ਕਰਨਾ ਚਾਹੁੰਦੀ ਹੈ ਜੋ ਕਿ ਨਜ਼ਾਇਜ਼ ਹੈ। ਇਸ ਪ੍ਰਦਰਸ਼ਨ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਆਪਣੇ ਪ੍ਰੋਫੈਸਰਾਂ ਦਾ ਸਾਥ ਦਿੱਤਾ ਜਾ ਰਿਹਾ ਹੈ।