ਜਲੰਧਰ: ਤੇਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ਼ ਈਸਾਈ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ - ਚੇਅਰਮੈਨ ਹਮੀਦ ਮਸੀਹ
ਜਲੰਧਰ: ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀ ਕੀਮਤਾਂ ਨੂੰ ਲੈ ਕੇ ਦਿਨ-ਬ-ਦਿਨ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਤਹਿਤ ਜਲੰਧਰ 'ਚ ਈਸਾਈ ਭਾਈਚਾਰੇ ਨੇ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਪਾਸਟਰ ਯੂਨੀਅਨ ਦੇ ਚੇਅਰਮੈਨ ਹਮੀਦ ਮਸੀਹ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਜਨ-ਜੀਵਨ 'ਤੇ ਗਹਿਰਾ ਅਸਰ ਪਾਇਆ ਹੈ। ਇਸ ਲਈ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ-ਦਿਨ ਵੱਧ ਰਹੀਆਂ ਕੀਮਤਾਂ 'ਤੇ ਰੋਕ ਲਈ ਜਾਵੇ।