ਅਮਨਦੀਪ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਣ ਤੇ ਕੀਤਾ ਗਿਆ ਰੋਸ ਪ੍ਰਦਰਸ਼ਨ
ਜਲੰਧਰ: ਬੀਤੇ ਦਿਨੀਂ ਗੁਰਦੁਆਰੇ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ 'ਚ ਐਡਵੋਕੇਟ ਅਮਨਦੀਪ ਸਿੰਘ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਹੈ। ਪੁਲਿਸ ਵੱਲੋਂ ਸੱਤ ਦੋਸ਼ੀਆਂ ਤੇ ਮਾਮਲਾ ਦਰਜ਼ ਕੀਤਾ ਗਿਆ ਸੀ। ਹੁਣ ਤੱਕ ਪੁਲਿਸ ਬਾਕੀ ਦੇ ਦੋਸ਼ੀਆਂ ਨੂੰ ਫੜ ਨਹੀਂ ਪਾਈ ਹੈ। ਇਸ ਦੇ ਤਹਿਤ ਜਲੰਧਰ ਦੇ ਸੰਵਿਧਾਨ ਚੌਕ 'ਚ ਪਰਿਵਾਰ ਦੇ ਨਾਲ ਦਲਿਤ ਸਮਾਜ ਦੇ ਲੋਕਾਂ ਨੇ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਸਾਰੇਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਰਾਜਨੀਤਿਕ ਦਬਾਅ ਦੇ ਚੱਲਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਕਰ ਰਹੀ ਹੈ।