ਪੰਜਾਬ ਸਰਕਾਰ ਦੇ ਬਜਟ ਤੋਂ ਬਾਅਦ ਸਰਕਾਰੀ ਮੁਲਾਜਮਾਂ ਦਾ ਵਿਰੋਧ ਪ੍ਰਦਰਸ਼ਨ - ਪੰਜਾਬ ਸਰਕਾਰ ਦਾ ਬਜਟ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਸਰਕਾਰੀ ਮੁਲਾਜ਼ਮਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਤਹਿਤ ਪਠਾਨਕੋਟ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਵਿਰੋਧ ਮੋਰਚਾ ਖੋਲ੍ਹਦੇ ਹੋਏ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਕਰਮਚਾਰੀਆਂ ਦੇ ਹਿੱਤਾ ਲਈ ਠੀਕ ਨਹੀਂ ਹੈ। ਪਹਿਲਾਂ ਹੀ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਮੰਨੀਆਂ ਗਈਆਂ ਅਤੇ ਹੁਣ ਇਹ ਬਜਟ ਪੇਸ਼ ਕਰਕੇ ਸਰਕਾਰ ਨੇ ਮੁਲਾਜ਼ਮਾਂ ਦੇ ਨਾਲ ਇੱਕ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਸਮੇਂ ਸਿਰ ਨਹੀਂ ਮੰਨੀਆਂ ਗਈਆਂ ਤਾਂ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਵਿਧਾਨ ਸਭਾ ਦਾ ਘਿਰਾਓ ਕਰਨਾ ਪਵੇਗਾ