ਜੇ ਕੇਜਰੀਵਾਲ ਬਿਜਲੀ ਸਸਤੀ ਦੇ ਸਕਦਾ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ: ਸੰਧਵਾਂ - punjab news
ਕੈਪਟਨ ਸਰਕਾਰ ਨੇ ਐਲਾਨ ਕੀਤਾ ਹੈ ਕਿ 1 ਜਨਵਰੀ 2020 ਤੋਂ 31 ਦਸੰਬਰ 2020 ਤੱਕ ਘਰੇਲੂ ਖ਼ਪਤਕਾਰਾਂ ਲਈ ਬਿਜਲੀ 30 ਪੈਸੇ ਪ੍ਰਤੀ ਯੂਨਿਟ ਅਤੇ ਸਨਅਤਕਾਰਾਂ ਲਈ 29 ਪੈਸੇ ਪ੍ਰਤੀ ਯੂਨਿਟ ਮਹਿੰਗੀ ਹੋ ਜਾਵੇਗੀ।ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਸਭ ਪਾਸੇ ਹੋ ਰਿਹਾ ਹੈ। ਇਸ ਸਬੰਧੀ ਫ਼ਰੀਦਕੋਟ ਵਿੱਚ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ।