ਪੰਜਾਬ

punjab

ETV Bharat / videos

ਮੁਕਤਸਰ 'ਚ ਆਂਗਣਵਾੜੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਕੀਤਾ ਗਿਆ ਰੋਸ ਪ੍ਰਦਰਸ਼ਨ

By

Published : Oct 4, 2019, 3:26 AM IST

ਮੁਕਤਸਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੋਲਦਿਆਂ ਆਲ ਪੰਜਾਬ ਆਂਗਨਵਾੜੀ ਵਰਕਰ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹੈਲਪਰਾਂ ਅਤੇ ਵਰਕਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦੇ ਰਹੀ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਲਗਭਗ ਇੱਕ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਵਰਕਰਾਂ ਅਤੇ ਹਰਪੁਰਾ ਦੇ ਮਾਣਭੱਤੇ ਵਿੱਚ 1500 ਰੁਪਏ ਅਤੇ 750 ਰੁਪਏ ਪ੍ਰਤੀ ਕੀਤਾ ਸੀ, ਪਰ ਪੰਜਾਬ ਸਰਕਾਰ ਨੇ 1500 ਦੀ ਥਾਂ 900 ਤੇ 750 ਦੀ 450 ਹੀ ਦਿੱਤੇ ਹਨ। ਜਿਸ ਕਰਕੇ ਸੂਬੇ ਭਰ ਦੀਆਂ ਵਰਕਰਾਂ ਤੇ ਹੈਲਪਰਾਂ ਦੇ ਵਿੱਚ ਗੁੱਸੇ ਦੀ ਲਹਿਰ ਹੈ।

ABOUT THE AUTHOR

...view details