ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਬੱਸ ਸਟੈਂਡ ਬੰਦ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ’ਚ ਪੰਜਾਬ ਰੋਡਵੇਜ਼ ਪਨਸਬ ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੰਟਰੈਕਟ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 12-12 15-15 ਸਾਲਾਂ ਤੋਂ ਉਹ ਨੌਕਰੀ ਕਰ ਰਹੇ ਹਨ ਪਰ ਸਰਕਾਰ ਨੇ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਹੈ। ਉਨ੍ਹਾਂ ਦੀਆਂ ਤਨਖਾਹਾਂ ਵੀ ਘੱਟ ਹਨ ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜਾਰਾ ਵੀ ਕਾਫੀ ਔਖਾ ਚਲ ਰਿਹਾ ਹੈ। ਸਰਕਾਰ ਨੇ ਉਨ੍ਹਾਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਹਨ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਹੋਇਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ ਨਹੀਂ ਤਾਂ ਉਹ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਤਿੱਖਾ ਕਰਨਗੇ।