ਆਸ਼ਾ ਤੇ ਆਂਗਨਵਾੜੀ ਵਰਕਰਾਂ ਨੇ ਡੀ.ਸੀ. ਦਫ਼ਤਰ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ - Protest in front of DC office in District Fazilka
ਫ਼ਾਜ਼ਿਲਕਾ: ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਡੀ. ਸੀ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਸ਼ਾ ਵਰਕਰ ਅਤੇ ਆਂਗਨਵਾੜੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਨੇ ਕਿਹਾ ਕਿ ਮੰਗਾਂ ਨਾ ਮੰਗੇ ਜਾਣ 'ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਮਾਂ ਦੇ ਕੇ ਹੱਲ ਕੀਤਾ ਜਾਵੇ। ਉਹਨਾਂ ਨੇ ਕਿਹਾ ਸਰਕਾਰ ਵੱਲੋਂ ਹੁਣ ਤੱਕ ਸਿਰਫ਼ ਸਾਡੀਆਂ ਦੋ ਮੰਗਾਂ ਹੀਂ ਮੰਨੀਆਂ ਗਈਆਂ ਹਨ। ਬਾਕੀ ਮੰਗਾਂ ਦਾ ਅਜੇ ਤੱਕ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਸਾਨੂੰ 30 ਤਰੀਕ ਤੱਕ ਦਾ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ, ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਗਈਆਂ ਤਾਂ ਉਹ ਸਿਹਤ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਓ ਕਰਨਗੇ।