'ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਹੋਣ 'ਤੇ ਪ੍ਰਦਰਸ਼ਨ'
ਅੰਮ੍ਰਿਤਸਰ: ਪੰਜਾਬ ਭਰ ਵਿੱਚ ਆਏ ਦਿਨ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰ ਜੱਥੇਬੰਦੀਆਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਖੇਤ ਮਜ਼ਦੂਰ ਜੱਥੇਬੰਦੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਆਗੂਆਂ ਵਿੱਚ ਰੋਸ ਦੀ ਲਹਿਰ ਹੈ। ਕਾਮਰੇਡ ਦਾਊਦ ਨੇ ਗੱਲਬਾਤ ਦੌਰਾਨ ਕਿਹਾ ਕਿ 7 ਪੇਂਡੂ ਮਜ਼ਦੂਰ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਫੈਸਲੇ 'ਤੇ ਸਰਕਾਰ ਨੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ 'ਤੇ ਤਹਿਸੀਲ ਕੰਪਲੈਕਸਾਂ ਮੂਹਰੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਧਰਨੇ 28 ਦਸੰਬਰ ਤੋਂ 30 ਦਸੰਬਰ ਤੱਕ ਜਾਰੀ ਰਹਿਣਗੇ। ਮੰਗਾਂ ਸੰਬੰਧੀ ਉਨ੍ਹਾਂ ਦੱਸਿਆ ਕਿ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਲਈ 5 ਲੱਖ ਰੁਪਏ ਦਿੱਤੇ ਜਾਣ। ਇਸ ਤੋਂ ਇਲਾਵਾ ਘਰਾਂ ਦੇ ਸਾਰੇ ਬਿੱਲ ਮਾਫ਼ ਕੀਤੇ ਜਾਣ।