ਵੋਕੇਸ਼ਨਲ ਅਧਿਆਪਕਾਂ ਨੇ ਕੱਢੀ ਰੋਸ ਰੈਲੀ - ਰੋਸ ਰੈਲੀ
ਪਟਿਆਲਾ: ਵੋਕੇਸ਼ਨਲ ਅਧਿਆਪਕਾਂ (NSQF) ਵੱਲੋਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਬੱਸ ਸਟੈਂਡ ਤੱਕ ਇੱਕ ਵੱਡੀ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਅਧਿਆਪਕਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ ਅਤੇ ਇਸ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਵੀ ਇਸ ਵਿੱਚ ਸ਼ਾਮਲ ਸਨ। ਦੱਸ ਦਈਏ ਕਿ ਪਿਛਲੇ 44 ਦਿਨਾਂ ਤੋਂ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਚੌਂਕ ਵਿੱਚ (NSQF) ਵੋਕੇਸ਼ਨਲ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਕਈ ਵਾਰ ਅਧਿਆਪਕਾਂ ਦੀ ਵੱਲੋਂ ਵੱਖਰੇ-ਵੱਖਰੇ ਤਰੀਕਿਆਂ ਦੇ ਨਾਲ ਪ੍ਰਦਰਸ਼ਨ ਕੀਤਾ ਗਿਆ, ਪਰ ਸਰਕਾਰ ’ਤੇ ਇਸ ਦਾ ਕੋਈ ਅਸਰ ਨਹੀਂ ਹੋਇਆ ਹੈ।