Protest: ਯੂਥ ਕਾਂਗਰਸ ਨੇ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਸ਼ਹੀਦ ਊਧਮ ਸਿੰਘ ਚੌਂਕ
ਫਿਰੋਜ਼ਪੁਰ: ਦਿਨ-ਪ੍ਰਤੀ-ਦਿਨ ਵਧ ਰਹੀ ਮਹਿੰਗਾਈ ਕਾਰਨ ਯੂਥ ਕਾਂਗਰਸ (Youth Congress) ਵੱਲੋਂ ਸ਼ਹੀਦ ਊਧਮ ਸਿੰਘ ਚੌਂਕ ’ਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਥ (Youth Congress) ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਦੇਸ਼ ’ਚ ਲਗਾਤਾਰ ਤੇਲ ਪਦਾਰਥਾਂ ਦੀਆਂ ਕੀਮਤਾਂ ਵਧ ਰਹੀਆਂ ਹਨ। ਇਨ੍ਹਾਂ ਕੀਮਤਾਂ ਦੇ ਵਧਣ ਨਾਲ ਹਰ ਪਾਸੇ ਮਹਿੰਗਾਈ ਵਧ ਰਹੀ ਹੈ ਅਤੇ ਲੋਕ ਮਹਿੰਗਾਈ ਤੋਂ ਤੰਗ ਆ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ।