ਸੂਬੇ 'ਚ ਰਿਲਾਇੰਸ ਪੈਟਰੋਲ ਪੰਪਾਂ ਦੇ ਬਾਹਰ ਧਰਨੇ ਜਾਰੀ
ਫ਼ਰੀਦਕੋਟ: ਕੇਂਦਰ ਸਰਕਾਰ ਖ਼ਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਜਿੱਥੇ ਦਿੱਲੀ ਦੇ ਬਾਰਡਰਾਂ ਤੇ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਸੂਬੇ 'ਚ ਬੀਤੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸੂਬੇ 'ਚ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪਾਂ ਦੇ ਬਾਹਰ ਧਰਨੇ ਲਾਏ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਸਾਨੂੰ ਆਪਣੇ ਲੀਡਰਸ਼ਿਪ ਤੇ ਸਾਨੂੰ ਪੂਰੀ ਆਸ ਹੈ ਕਿ ਉਹ ਜਿੱਤ ਕੇ ਹੀ ਵਾਪਸ ਪਰਤਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਸਰਕਾਰ ਕਿਸਾਨ ਵਿਰੋਧੀ ਬਿੱਲ ਵਾਪਸ ਨਹੀਂ ਲੈਂਦੀਂ ਹੈ, ਉੱਦੋਂ ਤੱਕ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਨਵਾਂ ਸਾਲ ਧਰਨੇ ਤੇ ਹੀ ਮਣਾਵਾਂਗੇ। ਸਾਡਾ ਨਵਾਂ ਸਾਲ ਉਸ ਦਿਨ ਹੋਵੇਗਾ ਜੱਦੋਂ ਸਾਡੇ ਸਾਥੀ ਦਿੱਲੀ ਤੋਂ ਜਿੱਤ ਕੇ ਵਾਪਸ ਪਰਤਣਗੇ।