ਬੱਸਾਂ ’ਚ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਰਾਹਤ - ਯਾਤਰੀਆਂ ਨੂੰ ਮਿਲੀ ਵੱਡੀ ਰਾਹਤ
ਲੁਧਿਆਣਾ: ਪੀਆਰਟੀਸੀ ਅਤੇ ਪਨਬੱਸ ’ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਲੁਧਿਆਣਾ ’ਚ ਪੀਆਰਟੀਸੀ ਅਤੇ ਪਨਬੱਸ ਯੂਨੀਅਨ ਵੱਲੋਂ ਸਵੇਰ 10 ਵਜੇ ਤੋਂ ਲੈਕੇ ਦੁਪਹਿਰ 2 ਵਜੇ ਤੱਕ ਹੜਤਾਲ ਕੀਤੀ ਜਾਣੀ ਸੀ ਪਰ ਠੇਕਾ ਮੁਲਾਜ਼ਮਾਂ ਵੱਲੋਂ ਇਸ ਧਰਨੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾਣੀ ਸੀ ਪਰ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਕਰਵਾਉਣਗੇ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਅਗਲੀ ਮੀਟਿੰਗ ਮੁੱਖ ਮੰਤਰੀ ਦੇ ਨਾਲ 12 ਅਕਤੂਬਰ ਨੂੰ ਹੋਵੇਗੀ।
Last Updated : Oct 6, 2021, 2:35 PM IST