ਕੁਰਾਲੀ: ਕੂੜੇ ਦੇ ਡੰਪ ਤੋਂ ਪ੍ਰੇਸ਼ਾਨ ਲੋਕਾਂ ਨੇ ਕੀਤਾ ਪ੍ਰਦਰਸ਼ਨ - ਕੁਰਾਲੀ ਤੋਂ ਖ਼ਬਰ
ਕੁਰਾਲੀ ਦੇ ਸਥਾਨਕ ਨਿਵਾਸੀ ਨਦੀ ਦੇ ਕੋਲ ਬਣਾਏ ਗਏ ਕੂੜੇ ਦੇ ਡੰਪ ਤੋਂ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਪਰੇਸ਼ਾਨੀ ਨੂੰ ਲੈ ਕੇ ਉਹ ਕਈ ਵਾਰ ਵਾਰਡ ਦੇ ਕੌਂਸਲਰ ਅਤੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਹਾਲੇ ਤੱਕ ਕੂੜੇ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਇਸ ਨਾਲ ਕਈ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਹੋ ਸਕਦਾ ਹੈ। ਇਸ ਤੋਂ ਇਲਾਵਾ ਇੱਥੇ ਕੂੜੇ ਦੀ ਬਦਬੂ ਵੀ ਕਾਫ਼ੀ ਫ਼ੈਲੀ ਹੋਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਮੁਹੱਲਾ ਨਿਵਾਸੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।