ਪੰਜਾਬ ਏਡਿਡ ਅਧਿਆਪਕਾਂ ਨੇ ਘੇਰਿਆ ਵਿੱਤ ਮੰਤਰੀ ਦਾ ਦਫ਼ਤਰ, ਕੀਤੀ ਨਾਅਰੇਬਾਜ਼ੀ - ਸਰਕਾਰ ਖਿਲਾਫ ਨਾਅਰੇਬਾਜ਼ੀ
ਬਠਿੰਡਾ: ਛੇਵੇਂ ਪੇ ਕਮਿਸ਼ਨ ਨੂੰ ਲੈ ਕੇ ਪੰਜਾਬ ਏਡਿਡ ਅਧਿਆਪਕਾ ਨੇ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ। ਨਾਲ ਹੀ ਅਧਿਆਪਕਾਂ ਨੇ ਬਠਿੰਡਾ ਸ਼ਹਿਰ ਵਿਖੇ ਰੋਸ ਮਾਰਚ ਵੀ ਕੱਢਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ਨੂੰ ਸੋਧ ਕੇ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਏਡਿਡ ਅਧਿਆਪਕਾਂ ਨੂੰ ਵੱਡੇ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਉਨ੍ਹਾਂ ਨੇ ਮਜਬੂਰਨ ਰੋਸ ਪ੍ਰਦਰਸ਼ਨ ਕੀਤਾ। ਜੇਕਰ ਸਰਕਾਰ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਂਦੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।