ਪੰਜਾਬ ਵਿਧਾਨ ਸਭਾ ਚੋਣਾਂ 2022: ਚੋਣਾਂ ਦੀ ਮਿਤੀ ਦੇ ਐਲਾਨ ਤੋਂ ਬਾਅਦ ਭਾਜਪਾ ਆਗੂ ਦਾ ਬਿਆਨ - BJP Leader's Statement on Election Date Announced
ਲੁਧਿਆਣਾ: ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਕੀਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਸ ਸੰਬੰਧੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦਾ ਸਵਾਗਤ ਕੀਤਾ ਹੈ। ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਭਾਰਤੀ ਲੋਕਤੰਤਰ ਦੀ ਖੂਬਸੂਰਤੀ ਹੈ। ਉਹ ਇਸਦਾ ਸਵਾਗਤ ਕਰਦਾ ਹੈ। ਉਨ੍ਹਾਂ ਨੇ ਕੋਰੋਨਾ ਮਹਾਮਾਰੀ ਕਾਰਨ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮਾਂ ਦਾ ਵੀ ਸਵਾਗਤ ਕਰਦੇ ਹਨ।