ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ’ਤੇ ਪਾਈ ਹੈ ਠੱਲ੍ਹ: ਰਾਣਾ ਕੇਪੀ ਸਿੰਘ - Interview with Rana KP Singh
ਸ੍ਰੀ ਅਨੰਦਪੁਰ ਸਾਹਿਬ: ਚੋਣਾਂ ਨੂੰ ਲੈ ਕੇ ਇੱਕ ਦੂਜੇ ’ਤੇ ਬਿਆਨਬਾਜ਼ੀਆਂ ਦਾ ਦੌਰ ਲਗਾਤਾਰ ਜਾਰੀ ਹੈ। ਵਿਰੋਧੀਆਂ ਵੱਲੋਂ ਰਾਣਾ ਕੇਪੀ ਸਿੰਘ ਤੇ ਮਾਈਨਿੰਗ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਨੂੰ ਲੈ ਕੇ ਰਾਣਾ ਕੇਪੀ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਈ ਹੈ ਅਤੇ ਨਾਲ ਹੀ ਜੋ ਵਿਰੋਧੀਆਂ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਮਹਿਜ਼ ਇਲਜ਼ਾਮ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣੀਆਂ ਗੁਨਾਹ ਹੈ ਤਾਂ ਉਹ ਗੁਨਾਹ ਲਗਾਤਾਰ ਕਰਦੇ ਰਹਿਣਗੇ।