Punjab Assembly Election 2022: ਜ਼ੀਰਾ ਪੁਲਿਸ ਨੇ ਕੱਢਿਆ ਫਲੈਗ ਮਾਰਚ - ਪੰਜਾਬ ਵਿਧਾਨ ਸਭਾ ਚੋਣਾਂ 2022
ਫ਼ਿਰੋਜ਼ਪੁਰ: ਜਿਵੇਂ ਜਿਵੇਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਪੰਜਾਬ ਵਿੱਚ ਵੀ ਜ਼ੁਰਮ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਆਪਣੀ ਕਾਰਗੁਜ਼ਾਰੀ ਵਧਾ ਦਿੱਤੀ ਗਈ ਹੈ। ਇਸੇ ਦੇ ਚਲਦੇ ਜ਼ੀਰਾ ਵਿੱਚ ਡੀਐੱਸਪੀ ਅਤੁਲ ਸੋਨੀ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਣਾਂ ਵਿੱਚ ਮਾਹੌਲ ਖ਼ਰਾਬ ਨਾ ਹੋਵੇ ਅਤੇ ਲੋਕਾਂ ਵਿੱਚ ਡਰ ਨਾ ਬਣੇ। ਇਸ ਦੇ ਤਹਿਤ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਤਾਂ ਜੋ ਲੋਕ ਆਪਣੀ ਵੋਟ ਦਾ ਸਹੀ ਢੰਗ ਨਾਲ ਇਸਤੇਮਾਲ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਜੋ ਸ਼ਰਾਰਤੀ ਅਨਸਰ ਹਨ, ਉਨ੍ਹਾਂ ਵਿੱਚ ਵੀ ਇਸ ਦਾ ਡਰ ਬਣਿਆ ਰਹੇਗਾ।