ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕੀਤੀ ਵੱਡੀ ਰੈਲੀ, ਕੀਤੇ ਇਹ ਐਲਾਨ - ਸਿਹਤ ਕੈਸ਼ਲੈੱਸ ਇੰਸ਼ੋਰੈਂਸ
ਰੂਪਨਗਰ : ਜ਼ਿਲ੍ਹਾਂ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਦੌਰਾਨ ਬਹੁਤ ਸਾਰੇ ਵਰਕਰਾਂ ਦੇ ਮਸਲੇ ਹੱਲ ਕਰਦੇ ਹੋਏ ਨਵੇਂ ਸਾਲ 'ਤੇ ਵੱਡੀ ਸੌਗਾਤ ਦਿੱਤੀ। ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਸ਼ਾ ਵਰਕਰਾਂ ਲਈ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ 2500 ਰੁਪਏ ਮਹੀਨੇ ਦਾ ਭੱਤਾ ਮਿਲੇਗਾ। ਇਸ ਦੇ ਨਾਲ ਹੀ 5 ਲੱਖ ਰੁਪਏ ਦੀ ਸਿਹਤ ਕੈਸ਼ਲੈੱਸ ਇੰਸ਼ੋਰੈਂਸ ਕੀਤੀ ਜਾਵੇਗੀ। ਇਸ ਦੇ ਇਲਾਵਾ ਉਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਨੇ ਆਪਣੇ ਭਾਸ਼ਣ ਦੌਰਾਨ ਨਾਰੀ ਸ਼ਕਤੀ ਵੀ ਗੱਲ ਕੀਤੀ।