ਨਸ਼ਾ ਤਸਕਰਾਂ ਨੂੰ ਜਲਦ ਸੁੱਟਾਂਗੇ ਜੇਲ੍ਹ 'ਚ: ਮੁੱਖ ਮੰਤਰੀ ਚਰਨਜੀਤ ਚੰਨੀ - ਨਸ਼ੇ ਦਾ ਵੱਡੇ ਤਸਕਰਾਂ ਦੇ ਖਿਲਾਫ਼ ਮਾਮਲਾ ਦਰਜ
ਮਾਨਸਾ: ਸਰਦੂਲਗੜ੍ਹ 'ਚ ਕਾਂਗਰਸ ਵੱਲੋਂ ਰੈਲੀ(Congress rally) ਕੀਤੀ ਗਈ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨ ਪਹੁੰਚੇ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ 'ਚ ਜਲਦ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਨਸ਼ੇ ਦਾ ਵੱਡੇ ਤਸਕਰਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ। ਉਹਨਾਂ ਨੂੰ ਸਲਾਖਾਂ ਦੇ ਪਿੱਛੇ ਸੁੱਟਿਆ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾਵੇਗਾ।