ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਹੁਸ਼ਿਆਰਪੁਰ ਦੀ ਕ੍ਰਿਕਟ ਅਕੈਡਮੀ ਦਾ ਦੌਰਾ - visits Hoshiarpur
ਹੁਸ਼ਿਆਰਪੁਰ: ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਹੁਸ਼ਿਆਰਪੁਰ ਦੀ ਜ਼ਿਲ੍ਹਾ ਕ੍ਰਿਕਟ ਅਕੈਡਮੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਟੀਮ ਦਾ ਹੁਸ਼ਿਆਰਪੁਰ ਪਹੁੰਚਣ ਤੇ ਐਚ ਡੀ ਸੀ ਏ ਦੇ ਪ੍ਰਧਾਨ ਡਾ. ਰਮਨ ਘਈ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸੀਨੀਅਰ ਸਿਲੈਕਟਰ ਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਦੀ ਐਸੋਸੀਏਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੇ ਹੁਸ਼ਿਆਰਪੁਰ ਸ਼ਹਿਰ ਦਾ ਦੌਰਾ ਕਰਨ ਆਏ ਹਨ ਕਿ ਇੱਥੇ ਸਿਖਿਆਰਥੀਆਂ ਨੂੰ ਕਿਸ ਤਰ੍ਹਾਂ ਦੀ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪਹੁੰਚ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ ਕਿ ਇੱਥੇ ਬੱਚਿਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ਤੇ ਬੱਚਿਆਂ ਵੱਲੋਂ ਪੂਰੀ ਲਗਨ ਤੇ ਮਿਹਨਤ ਨਾਲ ਇਥੋਂ ਕ੍ਰਿਕਟ ਦੀ ਟ੍ਰੇਨਿੰਗ ਲਈ ਜਾ ਰਹੀ ਹੈ।