ਸੀਐੱਮ ਚੰਨੀ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਤੀ ਇਹ ਸਹੂਲਤ - ਔਰਤਾਂ ਦੀਆਂ ਸੁਰੱਖਿਆ ਦਾ ਵੀ ਖਾਸ ਧਿਆਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖਦੇ 58 ਨਵੀਂਆਂ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਦੌਰਾਨ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੱਸਾਂ ਦਾ ਸਫਰ ਕਰਨ ਵਾਲੇ ਵਿਦਿਆਰਥੀਆਂ ਦਾ ਬੱਸ ਪਾਸ ਵੀ ਬਣਾਇਆ ਜਾਵੇਗਾ। ਚਾਹੇ ਉਹ ਸਰਕਾਰੀ ਕਾਲਜ ਚ ਪੜਦੇ ਹਨ ਜਾਂ ਫਿਰ ਪ੍ਰਾਈਵੇਟ ਕਾਲਜ ਚ ਪੜਦੇ ਹਨ। ਸਾਰਿਆਂ ਦਾ ਬੱਸ ਪਾਸ ਤਿਆਰ ਕੀਤਾ ਜਾਵੇਗਾ। ਨਵੀਂ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਬੱਸ ’ਚ ਸੀਟਾਂ ਤੋਂ ਲੈ ਕੇ ਡਰਾਈਵਰ ਸੀਟ ਕਾਫੀ ਆਰਾਮਦਾਇਕ ਹੈ। ਨਾਲ ਹੀ ਔਰਤਾਂ ਦੀਆਂ ਸੁਰੱਖਿਆ ਦਾ ਵੀ ਖਾਸ ਧਿਆਨ ਰੱਖਿਆ ਗਿਆ ਹੈ।