ਪੰਜਾਬ ਸਰਕਾਰ ਨਸ਼ੇ ਦੇ ਨਾਲ ਪਾਲ ਰਹੀ ਹੈ ਗੈਂਗਸਟਰ: ਸੁਖਬੀਰ - ਉਮੀਦਵਾਰ ਵੱਜੋਂ ਐਲਾਨਿਆ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਟਾਰੀ ’ਚ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਗਿਆ ਜਿਥੇ ਉਨ੍ਹਾਂ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਹਲਕਾ ਅਟਾਰੀ ਦੇ ਉਮੀਦਵਾਰ ਵੱਜੋਂ ਐਲਾਨਿਆ। ਉਥੇ ਹੀ ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਨਾਲ-ਨਾਲ ਗੈਂਗਸਟਰਾਂ ਨੂੰ ਵੀ ਪਾਲ ਰਹੀ ਹੈ। ਉਹਨਾਂ ਨੇ ਕਿਹਾ ਕਿ ਹਰ ਵਿਧਾਇਕ ਨੇ ਆਪਣੇ ਹਲਕੇ ਦੀ ਗੈਂਗਸਟਰ ਪਾਲੇ ਹੋਏ ਨੇ। ਕੇਂਦਰ ਸਰਕਾਰ ’ਤੇ ਬੋਲਦੇ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਤਾਂ ਜੋ ਕਿਸਾਨੀ ਸੰਘਰਸ਼ ਨੂੰ ਢਾਹ ਲਾਈ ਜਾ ਸਕੇ।