ਨਰਮੇ ਦਾ ਮੁਆਵਜ਼ਾ: ਸਰਕਾਰ ਵੱਲਂ 416 ਕਰੋੜ ਦਾ ਐਲਾਨ - ਗੁਲਾਬੀ ਸੁੰਡੀ
ਚੰਡੀਗੜ੍ਹ: ਗੁਲਾਬੀ ਸੁੰਡੀ (pink locust) ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਕਿਸਾਨ ਜੋ ਆਪਣੇ ਬੱਚਿਆਂ ਵਾਂਗ ਫਸਲਾਂ ਦੀ ਰਾਖੀ ਕਰਦੇ ਹਨ ਸਾਡਾ ਫਰਜ਼ ਵੀ ਬਣਦਾ ਹੈ ਕੀ ਅਸੀਂ ਉਨ੍ਹਾਂ ਦੀ ਮਦਦ ਕਰੀਏ। ਉਨ੍ਹਾਂ ਨੇ ਕਿਹਾ ਕਿ 4 ਲੱਖ ਏਕੜ ਜ਼ਮੀਨ ਦਾ ਨੁਕਸਾਨ ਹੋਇਆ ਹੈ, ਜਿਸ ਲਈ 416 ਕਰੋੜ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਪ੍ਰਤੀ ਏਕੜ 26 ਤੋਂ 32 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ 33 ਤੋਂ 75 ਫੀਸਦ ਲਈ 5400 ਤੇ 76 ਤੋਂ 100 ਏਕੜ ਲਈ 12000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।