‘ਪੰਜਾਬ ਸਰਕਾਰ ਕਾਟੋ ਕਲੇਸ਼ ਛੱਡ ਲੋਕਾਂ ਨਾਲ ਕੀਤੇ ਵਾਅਦੇ ਕਰੇ ਪੂਰੇ’ - ਗੜ੍ਹਸ਼ੰਕਰ ਤੋਂ ਆਪ ਵਿਧਾਇਕ
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਆਪ ਵਿਧਾਇਕ ਜੈ ਕ੍ਰਿਸ਼ਨ ਰੋਡੀ ਨੇ ਕੈਪਟਨ ਸਰਕਾਰ ’ਤੇ ਨਿਸ਼ਾਨਾਂ ਸਾਧਦੇ ਹੋਏ ਕਿਹਾ ਕਿ ਸੂਬੇ ’ਚ ਕਾਂਗਰਸ ਸਰਕਾਰ ਦਾ ਸਾਡੇ ਚਾਰ ਸਾਲ ਸਮਾਂ ਹੋਣ ਦੇ ਬਾਵਜੂਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਕਾਂਗਰਸ ਸਰਕਾਰ ਦੇ ਨੁਮਾਇੰਦੇ ਆਪਸ ਵਿੱਚ ਕਾਟੋ ਕਲੇਸ਼ ਸ਼ੁਰੂ ਕਰਕੇ ਵਾਦਿਆਂ ਤੋਂ ਪਿੱਛੇ ਹੱਟ ਰਹੇ ਹਨ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਨੇ ਲੋਕਾਂ ਦੇ ਨਾਲ ਸਤਾ ਤੋਂ ਆਉਣ ਤੋਂ ਪਹਿਲਾਂ ਹਰ ਘਰ ਨੌਕਰੀ, ਬਿਜਲੀ ਬਿਲਾਂ ਵਿੱਚ ਕਮੀਂ, ਨਸ਼ੇ ਦਾ ਖ਼ਾਤਮਾ ਅਤੇ ਅਜਿਹੇ ਹੋਰ ਕਈ ਵਾਅਦੇ ਕਰ ਲਏ ਜਿਨ੍ਹਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਕਿ ਉਹ ਕਾਟੋ ਕਲੇਸ਼ ਛੱਡ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ।