ਹਰਿਆਣਾ ਤੋਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਲਿਆ ਕੇ ਪੰਜਾਬ 'ਚ ਵੇਚਣ ਦਾ ਧੰਦਾ ਬੇਨਕਾਬ - drug smuggling
ਪਟਿਆਲਾ:ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਹਰਿਆਣਾ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਲਿਆ ਕੇ ਪੰਜਾਬ ਦੇ ਪੇਂਡੂ ਖੇਤਰਾਂ 'ਚ ਵੇਚਣ ਦਾ ਧੰਦਾ ਕਰਨ ਵਾਲਿਆਂ ਨੂੰ ਬੇਨਕਾਬ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ. ਸਿਟੀ ਵਰੁਣ ਸ਼ਰਮਾ ਨੇ ਦੱਸਿਆ ਕਿ ਥਾਣਾ ਜੁਲਕਾ ਦੀ ਪੁਲਿਸ ਨੇ ਪਿੰਡ ਮਸੀਂਗਣ ਵਿਖੇ ਇੱਕ ਦਵਾਈਆਂ ਦੀ ਦੁਕਾਨ 'ਤੇ ਛਾਪੇਮਾਰੀ ਕਰਕੇ 23 ਹਜ਼ਾਰ 300 ਨਸ਼ੀਲੀਆਂ ਗੋਲੀਆਂ ਅਤੇ 432 ਕੈਪਸੂਲ ਬਰਾਮਦ ਕੀਤੇ ਹਨ। ਇਸ ਮਾਮਲੇ 'ਚ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਵੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਮੁਕੱਦਮਾ ਨੰਬਰ 138 ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 22/61/85 ਤਹਿਤ ਮਿਤੀ 17 ਅਕਤੂਬਰ 2020 ਨੂੰ ਥਾਣਾ ਜੁਲਕਾਂ ਵਿਖੇ ਦਰਜ ਕੀਤਾ ਗਿਆ ਹੈ।