ਪੰਜਾਬ ਪੁਲਿਸ ਦੀ ਜਾਂਬਾਜ਼ ਮੁਹਿੰਮ...'ਮੈਂ ਭੀ ਹਰਜੀਤ ਸਿੰਘ' - #mainbhiHarjeetSingh
ਪਟਿਆਲਾ: ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਏਐਸਆਈ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਗਿਆ। ਏਐਸਆਈ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕਰਨ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਇੱਕ ਮੁਹਿੰਮ #mainbhiHarjeetSingh ਸ਼ੁਰੂ ਕੀਤੀ ਹੈ। ਦੱਸਣਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਕੁਝ ਨਿਹੰਗਾਂ ਵੱਲੋਂ ਮੁਲਾਜ਼ਮ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ ਗਿਆ ਸੀ। ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀਆਂ ਨੇ ਸੋਮਵਾਰ ਨੂੰ ਹਰਜੀਤ ਸਿੰਘ ਦੇ ਨਾਂਅ ਦਾ ਬੈਜ ਲਾਇਆ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ।