ਪੰਜਾਬ ਸਰਕਾਰ ਖਿਲਾਫ਼ ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਨੇ ਕੱਢੀ ਗੇਟ ਰੈਲੀ - moga protest news
ਮੋਗਾ: ਬੱਸ ਅੱਡਾ ਮੋਗਾ ਵਿਖੇ ਪੰਜਾਬ ਸਰਕਾਰ ਖਿਲਾਫ਼ ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੱਢੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇ 26 ਨਵੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਪ੍ਰਦਰਸ਼ਨਕਾਰੀ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬੱਸ ਨੂੰ ਪੀਆਰਟੀਸੀ ਵਿੱਚ ਸ਼ਾਮਲ ਕਰਨ ਜਾ ਰਹੀ ਹੈ, ਇਸ ਫੈਸਲੇ ਖਿਲਾਫ ਮੁਲਾਜ਼ਮਾਂ ਵਿੱਚ ਕਾਫੀ ਰੋਸ ਹੈ। ਉਨ੍ਹਾਂ ਕਿਹਾ ਕਿ ਉਹ ਤਾਂ ਮੰਗ ਕਰ ਰਹੇ ਸੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਪਰ ਸਰਕਾਰ ਇਸ ਦੇ ਉਲਟ ਰੋਡਵੇਜ਼ ਦਾ ਹੀ ਭੋਗ ਪਾਉਣਾ ਚਾਹੁੰਦੀ ਹੈ।