ਜਲੰਧਰ: ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਡੀਸੀ ਦਫਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ
ਜਲੰਧਰ: ਪੰਜਾਬ ਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਚੱਲ ਰਹੀ ਕਲਮ ਛੋੜ, ਕੰਮ ਛੋੜ ਹੜਤਾਲ 13ਵੇਂ ਦਿਨ ਵੀ ਜਾਰੀ ਰਹੀ ਅਤੇ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਦਫਤਰਾਂ ਦਾ ਕੰਮਕਾਜ ਮੁਕੰਮਲ ਤੌਰ 'ਤੇ ਠੱਪ ਰੱਖ ਕੇ ਡੀਸੀ ਦਫਤਰ ਜਲੰਧਰ ਸਾਹਮਣੇ ਜੀਟੀ ਰੋਡ 'ਤੇ ਚੱਕਾ ਜਾਮ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਸੁਖਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀ ਰੱਖੀ ਗਈ ਮੰਗ 'ਤੇ ਕੋਈ ਫੈਸਲਾ ਨਹੀਂ ਦਿੱਤਾ ਹੈ ਅਤੇ ਤਿੰਨ ਦਿਨ ਤੱਕ ਪੰਜਾਬ ਦੇ ਸਾਰੇ ਮੁਲਾਜ਼ਮ ਛੁੱਟੀ ਲੈ ਕੇ ਆਪਣੇ ਦਫਤਰਾਂ ਵਿੱਚ ਹਾਜ਼ਰ ਨਹੀਂ ਹੋਣਗੇ ਅਤੇ ਕੱਲ੍ਹ ਤੋਂ ਪੰਜਾਬ ਦੇ ਸਭ ਸਰਕਾਰੀ ਦਫਤਰਾਂ ਵਿੱਚ ਤਾਲਾਬੰਦੀ ਹੋਣ ਜਾ ਰਹੀ ਹੈ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਡੀਏ ਦਾ ਬਕਾਇਆ ਦੇ ਦੇਵੇ, ਪੇ ਕਮਿਸ਼ਨ ਅਤੇ ਮੋਬਾਈਲ ਭੱਤਾ ਮੁਲਾਜ਼ਮਾਂ ਨੂੰ ਜਲਦ ਦੇਵੇ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਵਾਨੀ ਦਿੰਦਿਾ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਪੰਜਾਬ ਦੇ ਸਭ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਆਪਣੇ ਘਰਾਂ ਵਿੱਚ ਬੈਠ ਜਾਣਗੇ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀ ਨਹੀਂ ਕਰੇਗੀ, ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ।