ਭਾਜਪਾ ਮਿਹਨਤੀ ਲੋਕਾਂ ਦੀ ਕਰਦੀ ਹੈ ਕਦਰ: ਸੁਖਵਿੰਦਰ ਸਿੰਘ ਬਿੰਦਰਾ - ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਨਾਲ ਮੰਚ ਸਾਂਝਾ ਕਰਨਾ ਵਾਲੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਭਾਜਪਾ ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਭਾਜਪਾ ਦੇ ਪੰਜਾਬ ਮਾਮਲਿਆ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਾਇਆ। ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਰਾਹੁਲ ਗਾਂਧੀ ਜਦੋ ਲੁਧਿਆਣਾ ਵਿੱਚ ਰੈਲੀ ਵਿੱਚ ਆਏ ਸੀ ਤਾਂ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਦੱਸਿਆ ਸੀ ਕਿ ਉਹ ਕਾਂਗਰਸ ਤੋਂ ਅਸਤੀਫਾ ਕਰਨਾ ਚਾਹੁੰਦੇ ਹਨ ,ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਕਿ ਅਸਤੀਫ਼ਾ ਨਾ ਦੇਣ ਪਰ ਇਹ ਨਹੀਂ ਦੱਸਿਆ ਕਿ ਉਹ ਕਦੋ ਉਨ੍ਹਾਂ ਨੂੰ ਦੁਬਾਰਾ ਮਿਲਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਲੱਗਿਆ ਕਿ ਕਾਂਗਰਸ ਦੇ ਵਿੱਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਕੀਤਾ।