ਨੌਜਵਾਨਾਂ ਨੂੰ ਗੈਂਗਸਟਰ ਕਲਚਰ ਪਰੋਸ ਰਹੇ ਅੱਜ ਦੇ ਗਾਇਕ: ਨਿਰਮਲ ਸਿੱਧੂ - bambiha bole controversy
ਫ਼ਰੀਦਕੋਟ: ਪੰਜਾਬੀ ਗਾਇਕ ਅੰਮ੍ਰਿਤ ਮਾਨ ਅਤੇ ਸਿੱਧੂ ਮੂਸੇਵਾਲਾ ਦਾ ਹਾਲ ਹੀ 'ਚ ਨਵਾਂ ਗਾਣਾ 'ਬੰਬੀਹਾ ਬੋਲੇ' ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗਾਣੇ ਨੂੰ ਲੈ ਕੇ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਨਿਰਮਲ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੀਤ ਤੋਂ ਕੋਈ ਸੱਮਸਿਆ ਨਹੀਂ ਹੈ ਪਰ ਇਸ ਤੋਂ ਸਾਬਤ ਹੁੰਦਾ ਹੈ ਕਿ ਗਾਇਕ ਗੈਂਗਸਟਰ ਕਲਚਰ ਨੂੰ ਪ੍ਰੋਮੋਟ ਕਰ ਰਹੇ ਹਨ, ਜੋ ਨਵੀਂ ਪੀੜ੍ਹੀ ਲਈ ਕਾਫ਼ੀ ਘਾਤਕ ਸਾਬਤ ਹੋ ਸਕਦਾ ਹੈ।